ਕੈਪਟਨ ਨੇ ‘ਦਿਮਾਗ਼ੀ ਨਕਸਲ’ ਸ਼ਬਦ ’ਤੇ ਚੁੱਕੇ ਸਵਾਲ

ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ‘ਦਿਮਾਗੀ ਨਕਸਲ’ ਸ਼ਬਦ ਦਾ ਕੀ ਅਰਥ ਹੈ ਤੇ ਇਹ ਸ਼੍ਰੇਣੀ ਜਾਇਜ਼ ਅਸਹਿਮਤੀ ਤੋਂ ਕਿਸ ਤਰ੍ਹਾਂ ਵੱਖਰੀ ਹੈ? ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਪਾਰਟੀਆਂ, ਟੈਲੀਵਿਜ਼ਨ ਚੈਨਲਾਂ ਤੇ ਇੰਟਰਨੈੱਟ ਮੀਡੀਆ ’ਤੇ ਅਜਿਹੇ ਸ਼ਬਦ ਵਾਰ-ਵਾਰ ਦੁਹਰਾਏ ਜਾਂਦੇ ਹਨ ਤਾਂ ਉਨ੍ਹਾਂ ਦਾ ਦਾਇਰਾ ਤੇਜ਼ੀ ਨਾਲ ਵਧ ਸਕਦਾ ਹੈ, ਇਸ ਲਈ ਸਪੱਸ਼ਟਤਾ ਜ਼ਰੂਰੀ ਹੈ।ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ’ਚ ‘ਦਿਮਾਗੀ ਨਕਸਲ’ ਸ਼ਬਦ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਹਥਿਆਰਾਂ ਵਾਲਾ ਨਕਸਲਵਾਦ ਹੁਣ ਕਮਜ਼ੋਰ ਹੋ ਗਿਆ ਹੈ, ਪਰ ‘ਦਿਮਾਗੀ ਨਕਸਲ’ ਅਜੇ ਵੀ ਮੌਕੇ ਦੀ ਤਲਾਸ਼ ’ਚ ਹੈ। ਅਮਰਿੰਦਰ ਦੀ ਇਹ ਟਿੱਪਣੀ ਅਜਿਹੇ ਸਮੇਂ ’ਚ ਆਈ ਹੈ ਜਦੋਂ ਅਗਲੇ ਸਾਲ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਤੇ ਭਾਜਪਾ ਸੂਬੇ ’ਚ ਆਪਣਾ ਵਿਸਥਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Total Views: 6 ,
Real Estate