ਪੰਜਾਬ ਕਾਂਗਰਸ ਵਿਚ ਅੰਦਰੂਨੀ ਕਲੇਸ਼ ਕਾਰਨ ਕਾਂਗਰਸ ਪਾਰਟੀ ਨੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਏਆਈਸੀਸੀ (AICC) ਦਾ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਏਆਈਸੀਸੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਕੀਤਾ ਗਿਆ ਹੈ।ਕਾਂਗਰਸ ਪ੍ਰਧਾਨ ਨੇ ਵੱਖ-ਵੱਖ ਰਾਜਾਂ ਲਈ ਛੇ ਆਗੂਆਂ ਨੂੰ ਜਨਰਲ ਸਕੱਤਰ ਅਤੇ ਇੰਚਾਰਜ ਵਜੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਭੁਪੇਸ਼ ਬਘੇਲ ਨੂੰ ਆਸਾਮ ਅਤੇ ਰਣਦੀਪ ਸਿੰਘ ਸੁਰਜੇਵਾਲਾ ਨੂੰ ਗੁਜਰਾਤ ਤੇ ਕਰਨਾਟਕ ਦਾ ਚਾਰਜ ਦਿੱਤਾ ਗਿਆ ਹੈ, ਜਦੋਂ ਕਿ ਸਚਿਨ ਪਾਇਲਟ ਨੂੰ ਪੰਜਾਬ ਰਾਜ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
Total Views: 1 ,
Real Estate





















