ਪੰਜਾਬ ਦੇ ਸੰਗਰੂਰ ਨੇੜਲੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਣਜੀਤ ਸਿੰਘ ਸਿੱਧੂ ਨਾਲ ਪੁਲੀਸ ਹਿਰਾਸਤ ਵਿੱਚ ਕੀਤੀ ਗਈ ਵਧੀਕੀ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਤਹਿਤ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਮੋਹਣਜੀਤ ਸਿੰਘ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਹਾਸਲ ਕੀਤੀ। ਰਾਹੁਲ ਗਾਂਧੀ ਨੇ ਮੋਹਣਜੀਤ ਨਾਲ ਫ਼ੋਨ ’ਤੇ ਗੱਲ ਕਰਕੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।
Total Views: 1 ,
Real Estate





















