ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ‘ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ ਤਿੰਨ ਹੋਰ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਸੰਗਰੂਰ ਪੁਲੀਸ ਲਾਈਨ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ। ਇਸ ਘਟਨਾ ਤੋਂ ਬਾਅਦ ਕੀਤੀ ਗਈ ਪਹਿਲੀ ਵੱਡੀ ਪ੍ਰਸ਼ਾਸਨਿਕ ਕਾਰਵਾਈ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੁਨਾਮ (ਸੰਗਰੂਰ) ਵਿੱਚ ਡੀ ਐੱਸ ਪੀ (ਐੱਸ ਡੀ) ਵਜੋਂ ਤਾਇਨਾਤ ਡੀ ਐੱਸ ਪੀ ਹਰਵਿੰਦਰ ਸਿੰਘ ਨੂੰ “ਪ੍ਰਸ਼ਾਸਕੀ ਆਧਾਰਾਂ” ‘ਤੇ ਤੁਰੰਤ ਪ੍ਰਭਾਵ ਨਾਲ, ਬਹਾਦਰਗੜ੍ਹ (ਪਟਿਆਲਾ) ਵਿੱਚ ਪਹਿਲੀ ਸੀ ਡੀ ਓ ਬਟਾਲੀਅਨ ਵਿੱਚ ਡੀ ਐੱਸ ਪੀ ਦੇ ਖਾਲੀ ਅਹੁਦੇ ‘ਤੇ ਤਬਦੀਲ ਕਰ ਦਿੱਤਾ ਗਿਆ ਹੈ। ਪੁਲੀਸ ਸਥਾਪਨਾ ਕਮੇਟੀ ਵੱਲੋਂ ਜਾਰੀ ਇਸ ਹੁਕਮ ਵਿੱਚ ਨਿਰਦੇਸ਼ ਦਿੱਤੇ ਗਏ ਹਨ ਕਿ ਉਸ ਨੂੰ ਤੁਰੰਤ ਫਾਰਗ ਕੀਤਾ ਜਾਵੇ ਅਤੇ 6 ਸਤੰਬਰ ਤੱਕ ਆਪਣੇ ਨਵੇਂ ਤਾਇਨਾਤੀ ਸਥਾਨ ‘ਤੇ ਰਿਪੋਰਟ ਕੀਤੀ ਜਾਵੇ।
ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ,DSP ਦਾ ਕੀਤਾ ਤਬਾਦਲਾ
Real Estate





















