Women’s Cricket Asia Cup 2026: ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਟੀ-20 ਏਸ਼ੀਆ ਕੱਪ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਉਸ ਨੇ 56 ਦੌੜਾਂ ਦਾ ਟੀਚਾ 8.4 ਓਵਰਾਂ ‘ਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਕਪਤਾਨ ਹਰਮਨਪ੍ਰੀਤ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਨੀਵਾਰ ਨੂੰ ਪਾਕਿਸਤਾਨ ਦੀ ਟੀਮ 55 ਦੌੜਾਂ ‘ਤੇ ਆਲਆਊਟ ਹੋ ਗਈ। ਇਹ ਟੀ-20 ਇੰਟਰਨੈਸ਼ਨਲ ‘ਚ ਪਾਕਿਸਤਾਨ ਦਾ ਸਭ ਤੋਂ ਘੱਟ ਸਕੋਰ ਹੈ। ਪਾਕਿਸਤਾਨ ਦੀਆਂ 8 ਬੱਲੇਬਾਜ਼ ਦਹਾਈ ਤੱਕ ਨਹੀਂ ਪਹੁੰਚ ਸਕੀਆਂ।

Total Views: 1 ,
Real Estate