ਸਾਬਕਾ ਮੁੱਖ ਮੰਤਰੀ & MP ਚਰਨਜੀਤ ਸਿੰਘ ਚੰਨੀ ਨੂੰ ‘ਸੰਸਦ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ

ਪਾਰਲੀਮੈਂਟ ਦੀ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ & MP ਚਰਨਜੀਤ ਸਿੰਘ ਚੰਨੀ ਨੂੰ ‘ਸੰਸਦ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ ਉਨ੍ਹਾਂ ਦੀ ਅਗਵਾਈ ਵਾਲੀ ਸੰਸਦੀ ਸਥਾਈ ਕਮੇਟੀ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਦਿੱਤਾ ਜਾ ਰਿਹਾ ਹੈ। MP ਚੰਨੀ ਨੂੰ ਪਿਛਲੇ ਸਾਲ ਵੀ ਸੰਸਦ ਰਤਨ ਐਵਾਰਡ ਮਿਲਿਆ ਸੀ, ਪਰ ਉਹ ਐਵਾਰਡ ਉਨ੍ਹਾਂ ਦੀ ਲੋਕ ਸਭਾ ਵਿੱਚ ਵਿਅਕਤੀਗਤ ਜੋ ਕਾਰਗੁਜ਼ਾਰੀ ਸੀ, ਉਸ ਆਧਾਰ ‘ਤੇ ਮਿਲਿਆ ਸੀ।

Total Views: 1 ,
Real Estate