ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕਣ ਤੋਂ ਦੋ ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਮਹੱਤਵਪੂਰਨ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ਦੀ ਸੁਣਵਾਈ ਕਰਦਿਆਂ ਆਪਣੇ ਕਾਰਜਕਾਲ ਦਾ ਸਖ਼ਤ ਰੁਖ਼ ਸਪੱਸ਼ਟ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤ ਕਿਸੇ ਵੀ ਤਣਕੀਦ ਜਾਂ ਦਬਾਅ ਅੱਗੇ ਨਹੀਂ ਝੁਕੇਗੀ ਅਤੇ ਕਾਨੂੰਨ ਦੇ ਰਾਜ ਅਤੇ ਸੰਵਿਧਾਨ ਪ੍ਰਤੀ ਆਪਣੀ ਸਹੁੰ ਦੇ ਦਾਇਰੇ ਵਿੱਚ ਕੰਮ ਕਰੇਗੀ।ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਜਦੋਂ ਮੁੱਖ ਜੱਜ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀ.ਏ./ਡੀ.ਆਰ. ਦੀ ਅਦਾਇਗੀ ਸਬੰਧੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾਲ ਜੁੜੀਆਂ ਅਰਜ਼ੀਆਂ ਦੀ ਸੁਣਵਾਈ ਦੌਰਾਨ ਸੂਬੇ ਦੇ ਵਕੀਲ ਵੱਲੋਂ ਉੱਚੀ ਆਵਾਜ਼ ਵਿੱਚ ਬੋਲਣ ’ਤੇ ਸਖ਼ਤ ਇਤਰਾਜ਼ ਜਤਾਇਆ।
Real Estate





















