ਡਿਊਟੀ ਤੋਂ ਗੈਰ-ਹਾਜ਼ਰ ਰਹੇ ਕਰਮਚਾਰੀਆਂ ‘ਤੇ ਲੱਗੇਗਾ No Work No pay ਫਾਰਮੂਲਾ!

ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਗਏ ਅਤੇ ਡਿਊਟੀ ਤੋਂ ਗੈਰ-ਹਾਜ਼ਰ ਰਹੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਮਾਨ ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦਿਆਂ ਇੱਕ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ‘ਤੇ ‘ਨੋ ਵਰਕ ਨੋ ਪੇ’ (No Work No Pay) ਦਾ ਫਾਰਮੂਲਾ ਮੁਕੰਮਲ ਤੌਰ ‘ਤੇ ਲਾਗੂ ਕੀਤਾ ਜਾਵੇਗਾ।ਇਸਦਾ ਮਤਲਬ ਇਹ ਹੈ ਕਿ ਜਿਹੜੇ ਕਰਮਚਾਰੀ ਹੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਕੰਮ ਤੋਂ ਗੈਰ-ਹਾਜ਼ਰ ਰਹੇ ਹਨ, ਉਨ੍ਹਾਂ ਨੂੰ ਉਸ ਦਿਨ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਨੇ ਅਜਿਹੇ ਕਰਮਚਾਰੀਆਂ ਵਿਰੁੱਧ ਸੇਵਾ ਨਿਯਮਾਂ ਅਨੁਸਾਰ ਜ਼ਾਬਤੇ ਦੀ ਕਾਰਵਾਈ (Disciplinary Action) ਕਰਨ ਦੇ ਵੀ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਹਨ।

Real Estate