ਜੂਨ 1984 ਦੇ ਸ਼ਹੀਦੀ ਦਿਹਾੜੇ ਦੀ ਯਾਦ ‘ਚ ਹੋ ਰਹੇ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ। ਜਦੋਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਆਪਣਾ ਸੰਦੇਸ਼ ਪੜਨਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਏ ਗਏ ਤੇ ਮਾਹੌਲ ਉਸ ਵੇਲੇ ਹੋਰ ਗਰਮਾ ਗਿਆ, ਜਦੋਂ ਸ਼੍ਰੋਮਣੀ ਕਮੇਟੀ ਦਾ ਵਿਰੋਧ ਕਰਦੇ ਹੋਏ ਜੰਗਲੇ ਪੁੱਟ ਕੇ ਤੇ ਕ੍ਰਿਪਾਨਾ ਲਹਿਰਾਈਆਂ ਗਈਆਂ। ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।
Total Views: 253 ,
Real Estate
















