ਰੂਸੀ ਫ਼ੌਜ ਵਿੱਚੋਂ ਭਾਰਤੀਆਂ ਨੂੰ ਜਲਦੀ ਵਾਪਸ ਭੇਜਿਆ ਜਾਵੇਗਾ

ਰੂਸ ਦੇ ਰਾਸ਼ਟਰਪਤੀ ਭਵਨ (ਕ੍ਰੈਮਲਿਨ) ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਹ ਰੂਸੀ ਫ਼ੌਜ ਵਿੱਚ ਜੰਗ ਦੇ ਮੈਦਾਨ ਵਿੱਚ ਸੇਵਾ ਨਿਭਾ ਰਹੇ ਭਾਰਤੀ ਨਾਗਰਿਕਾਂ ਦੀ ਇੱਕ ਸੂਚੀ ਤਿਆਰ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਸਾਰੇ ਭਾਰਤੀਆਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੇ ਘਰ ਵਾਪਸ ਭੇਜਣ ਦਾ ਵਾਅਦਾ ਕੀਤਾ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਭਾਰਤ ਨੇ ਮਾਸਕੋ ’ਤੇ ਬਾਕੀ ਰਹਿੰਦੇ ਕਾਮਿਆਂ ਨੂੰ ਜਲਦੀ ਰਿਹਾਅ ਕਰਨ ਲਈ ਦਬਾਅ ਬਣਾਇਆ ਹੋਇਆ ਹੈ।ਕ੍ਰੈਮਲਿਨ ਦੇ ਬੁਲਾਰੇ ਦਮਿੱਤਰੀ ਪੇਸਕੋਵ ਨੇ ਭਾਰਤੀ ਪੱਤਰਕਾਰਾਂ ਨਾਲ ਵਰਚੁਅਲ ਗੱਲਬਾਤ ਦੌਰਾਨ ਦੱਸਿਆ ਕਿ ਨਵੀਂ ਦਿੱਲੀ ਵੱਲੋਂ ਇਸ ਮੁੱਦੇ ਨੂੰ ਲਗਾਤਾਰ ਉਠਾਇਆ ਗਿਆ ਹੈ ਅਤੇ ਰੂਸ ਜੰਗ ਦੇ ਮੈਦਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਦੀ ਪਛਾਣ ਕਰਨ ਲਈ ਕੰਮ ਕਰ ਰਿਹਾ ਹੈ। ਪੇਸਕੋਵ ਨੇ ਕਿਹਾ ਕਿ ਜਿਵੇਂ ਹੀ ਇਨ੍ਹਾਂ ਦੀ ਪਛਾਣ ਪੂਰੀ ਹੋ ਜਾਵੇਗੀ, ਉਨ੍ਹਾਂ ਨੂੰ ਤੁਰੰਤ ਵਾਪਸ ਭੇਜ ਦਿੱਤਾ ਜਾਵੇਗਾ ਅਤੇ ਇਸ ਮਾਮਲੇ ‘ਤੇ ਭਾਰਤ ਨਾਲ ਸੰਪਰਕ ਬਣਿਆ ਹੋਇਆ ਹੈ।

Total Views: 1 ,
Real Estate