ਅਮਰੀਕਾ ਦੇ ਹੋਮਲੈਂਡ ਸਿਕਿਓਰਿਟੀ ਵਿਭਾਗ (DHS) ਵੱਲੋਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੇ ਗਏ ਇੱਕ ਪੋਸਟਰ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦੀ ‘ਸੈਲਫ-ਡੀਪੋਰਟੇਸ਼ਨ’ (ਖੁਦ ਦੇਸ਼ ਛੱਡਣ) ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਇਸ ਪੋਸਟਰ ’ਤੇ ਸਿੱਖ ਜਥੇਬੰਦੀਆਂ ਅਤੇ ਪੰਜਾਬੀਆਂ ਨੇ ਨਸਲਵਾਦੀ ਅਤੇ ਭਾਰਤ-ਵਿਰੋਧੀ ਸੁਨੇਹਾ ਦੇਣ ਦੇ ਗੰਭੀਰ ਦੋਸ਼ ਲਗਾਏ ਹਨ। ਇਹ ਪੋਸਟਰ ਟਰੰਪ ਸਰਕਾਰ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਰੁੱਧ ਚਲਾਈ ਜਾ ਰਹੀ ਸਖ਼ਤ ਮੁਹਿੰਮ ਦੌਰਾਨ ਜਾਰੀ ਕੀਤਾ ਗਿਆ ਹੈ।ਵਿਭਾਗ ਵੱਲੋਂ ਜਾਰੀ ਇਸ ਪੋਸਟਰ ਵਿੱਚ ‘ਟਰਾਂਸਫਾਰਮਰਜ਼’ ਫਿਲਮ ਦੀ ਤਰਜ਼ ’ਤੇ ਇੱਕ ਚਿਤਾਵਨੀ ਲਿਖੀ ਗਈ ਹੈ – “ਸੈਲਫ-ਡੀਪੋਰਟ ਜਾਂ ਨਤੀਜੇ ਭੁਗਤੋ’ (Self-deport or find out)। ਇਸ ਦੇ ਨਾਲ ਹੀ ਪੋਸਟਰ ਵਿੱਚ ਖਾਸ ਤੌਰ ’ਤੇ ਲਿਖਿਆ ਗਿਆ ਹੈ, “ਸਾਡੀਆਂ ਸੜਕਾਂ ਤੋਂ ਹਟ ਜਾਓ, ਤੁਹਾਨੂੰ ਡਰਾਈਵਿੰਗ ਨਹੀਂ ਆਉਂਦੀ, ਮਿਸਟਰ ਸਿੰਘ”।‘ਸਿੰਘ’ ਸਰਨੇਮ ਦੀ ਇਸ ਵਰਤੋਂ ਨੇ ਭਾਰਤੀ-ਅਮਰੀਕੀ ਅਤੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਇਹ ਦੱਖਣੀ ਏਸ਼ੀਆਈ ਮੂਲ ਦੇ ਲੋਕਾਂ ਨੂੰ ਗਲਤ ਤਰੀਕੇ ਨਾਲ ਨਿਸ਼ਾਨਾ ਬਣਾਉਂਦਾ ਹੈ।
ਅਮਰੀਕਾ ਦਾ ਸਿੰਘਾਂ ਖਿਲਾਫ ਵਿਵਾਦਿਤ ਪੋਸਟਰ
Real Estate





















