ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਸੂਬੇ ਵਿੱਚ ਨਸ਼ੇ ਵਿਰੁੱਧ ਵੱਡੀ ਮੁਹਿੰਮ ਦਾ ਆਗਾਜ਼ ਕਰਦਿਆਂ 18 ਸਤੰਬਰ ਤੋਂ ਚਾਰ ਰਾਜ-ਪੱਧਰੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢਣ ਦਾ ਐਲਾਨ ਕੀਤਾ ਹੈ। “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਕੱਢੀ ਜਾਣ ਵਾਲੀ ਇਹ ਯਾਤਰਾ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ ਅਤੇ ਕੁੱਲ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਦੂਜੀ ਯਾਤਰਾ 19 ਸਤੰਬਰ ਨੂੰ ਫਤਹਿਗੜ੍ਹ ਸਾਹਿਬ ਤੋਂ, ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਸਰਹੱਦ ਤੋਂ ਅਤੇ ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ। ਵੱਖ-ਵੱਖ ਹਲਕਿਆਂ ਵਿੱਚੋਂ ਹੁੰਦੀਆਂ ਹੋਈਆਂ ਇਹ ਯਾਤਰਾਵਾਂ 30 ਸਤੰਬਰ ਨੂੰ ਜਲੰਧਰ ਵਿਖੇ ਸੰਪੰਨ ਹੋਣਗੀਆਂ, ਜਿੱਥੇ ਸਮਾਪਤੀ ਸਮਾਗਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।
Punjab : ਭਾਜਪਾ ਦੀ ਨਸ਼ਿਆਂ ਖ਼ਿਲਾਫ਼ 4,000 ਕਿਲੋਮੀਟਰ ‘ਯਾਤਰਾ’
Total Views: 1 ,
Real Estate





















