ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣ ਵਾਲੀ ਉਡਾਣ ਚੜ੍ਹਨ ਤੋਂ ਰੋਕਿਆ

ਫ਼ੈਸਲਾਬਾਦ ਹਵਾਈ ਅੱਡੇ ’ਤੇ 92 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਉਪਲਬਧ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਖਾੜੀ (ਗਲਫ) ਦੇ ਰਸਤੇ ਭਾਰਤ ਦੀ ਤੀਰਥ ਯਾਤਰਾ ਲਈ ਉਡਾਣ ਵਿੱਚ ਸਵਾਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਭਾਰਤ ਵਿੱਚ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਸ਼ਾਰਜਾਹ ਜਾਣ ਵਾਲੀ ਉਡਾਣ ਫੜਨ ਲਈ ਬੀਤੀ ਦੇਰ ਰਾਤ ਪਾਕਿਸਤਾਨ ਦੇ ਫ਼ੈਸਲਾਬਾਦ ਹਵਾਈ ਅੱਡੇ ’ਤੇ ਇਕੱਠੇ ਹੋਏ ਸਿੱਖ ਸ਼ਰਧਾਲੂਆਂ ਨੂੰ ਉਡਾਣ ਵਿੱਚ ਸਵਾਰ ਨਾ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਆਖਰਕਾਰ ਉੱਤਰਾਖੰਡ ਵਿੱਚ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣਾ ਸੀ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਯਾਤਰਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਚੰਡੋਕ ਨੂੰ ਫ਼ੋਨ ’ਤੇ ਸਾਰੀ ਗੱਲਬਾਤ ਸੁਣਾਉਂਦਿਆਂ ਜਥੇ ਦੇ ਆਗੂ ਪਪਿੰਦਰ ਸਿੰਘ ਨੇ ਕਿਹਾ ਕਿ ਇਮੀਗ੍ਰੇਸ਼ਨ ਅਤੇ ਪਾਸਪੋਰਟ ਦੇ ਡਾਇਰੈਕਟੋਰੇਟ ਜਨਰਲ ਵੱਲੋਂ ਪੁਸ਼ਟੀ ਕੀਤੇ ਅਨੁਸਾਰ ਪਾਕਿਸਤਾਨੀ ਪਾਸਪੋਰਟ ਲਈ ਐਨ.ਓ.ਸੀ. ਸਿਰਫ਼ ਸਰਕਾਰੀ, ਅਧਿ ਸਰਕਾਰੀ ਜਾਂ ਖ਼ੁਦਮੁਖਤਿਆਰ ਸੰਸਥਾਵਾਂ ਦੇ ਕਰਮਚਾਰੀਆਂ ਲਈ ਹੀ ਲੋੜੀਂਦਾ ਹੈ। ਚੰਡੋਕ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਪਾਸਪੋਰਟ ਬਣਾਉਣ ਜਾਂ ਨਵਿਆਉਣ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੁੰਦੀ ਹੈ। ਉਨ੍ਹਾਂ ਕੋਲ ਭਾਰਤ ਆਉਣ ਲਈ ਵੈਧ ਵੀਜ਼ੇ ਸਨ।

Real Estate