ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ ਦਿੱਤਾ ਗਿਆ। ਮੰਗਲਵਾਰ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਮੁਲਜ਼ਮ ਨੇ ਭਾਰਤੀ ਮੂਲ ਦੀ ਇਸ 38 ਸਾਲਾ ਔਰਤ ਦਾ ਪਿੱਛਾ ਕੀਤਾ ਗਿਆ ਅਤੇ ਇੱਕ ਰੈਸਟੋਰੈਂਟ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।ਕਾਤਲ ਦੀ ਪਛਾਣ ਰੋਹਿਤ ਨਾਮਕ 22 ਸਾਲਾ ਨੌਜਵਾਨ ਵਜੋਂ ਕੀਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਜਦੋਂ ਪੁਲਿਸ ਦੀ ਇੱਕ ਟੀਮ ਨੇ ਰੋਹਿਤ ਨੂੰ ਘੇਰ ਲਿਆ, ਤਾਂ ਉਸ ਨੇ ਖੁਦਕੁਸ਼ੀ ਕਰ ਲਈ।ਸ਼ਾਲਿਨੀ ਦੀ ਮਾਂ, ਸੁਦੇਸ਼ ਕੁਮਾਰੀ ਨੇ ਦੱਸਿਆ ਕਿ ਰੋਹਿਤ ਪਿਛਲੇ ਇੱਕ ਸਾਲ ਤੋਂ 38 ਸਾਲਾ ਸ਼ਾਲਿਨੀ ਦਾ ਪਿੱਛਾ ਕਰ ਰਿਹਾ ਸੀ ਅਤੇ ਉਸ ਨੂੰ ਤੰਗ-ਪਰੇਸ਼ਾਨ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਰੋਹਿਤ ਉਨ੍ਹਾਂ ਦੀ ਧੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਉਮਰ ਦੇ ਫਰਕ ਕਾਰਨ ਸ਼ਾਲਿਨੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
Real Estate





















