ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਮਾਤ ਦੇ ਕੇ ਰਿਕਾਰਡ 8ਵੀਂ ਵਾਰ ਏਸ਼ੀਆ ਕੱਪ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ। ਪਰ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਤੋਂ ਟਰਾਫ਼ੀ ਲੈਣ ਤੋਂ ਇਨਕਾਰ ਕਰਨ ਕਾਰਨ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਲਗਾਤਾਰ ਦੂਜੇ ਸਾਲ ਏਸ਼ੀਆ ਕੱਪ ਟਰਾਫ਼ੀ ਨੂੰ ਲੈ ਕੇ ਇਹ ਡੈੱਡਲਾਕ ਬਰਕਰਾਰ ਰਿਹਾ, ਕਿਉਂਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਦੇ ਪਰ ਖਿਡਾਰੀ ਟੂਰਨਾਮੈਂਟ ਤੋਂ ਬਾਅਦ ਦੇ ਪੇਸ਼ਕਾਰੀ ਸਮਾਰੋਹ ਲਈ ਮੈਦਾਨ ’ਤੇ ਨਹੀਂ ਦਿਖਾਈ ਦਿੱਤੇ।ਮੈਚ ਤੋਂ ਬਾਅਦ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਟੀਮ ਦੇ ਮੁੱਖ ਕੋਚ ਅਮੋਲ ਮਜ਼ੂਮਦਾਰ(Amol Muzumdar) ਨੇ ਟੀਮ ਦੇ ਇਸ ਕਦਮ ਦਾ ਬਚਾਅ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦਾ ਆਧਿਕਾਰਤ ਸਟੈਂਡ ਹੈ। ਉਨ੍ਹਾਂ ਕਿਹਾ, ਭਾਰਤ ਅਧਿਕਾਰਤ ਤੌਰ ‘ਤੇ ਏਸ਼ੀਆ ਕੱਪ ਦਾ ਚੈਂਪੀਅਨ ਹੈ। ਟਰਾਫ਼ੀ ਮਿਲੇ ਜਾਂ ਨਾ ਮਿਲੇ, ਇਸ ਨਾਲ ਸਾਡੇ ਲਈ ਕੋਈ ਫ਼ਰਕ ਨਹੀਂ ਪੈਂਦਾ। ਇਹ ਬੀਸੀਸੀਆਈ ਦਾ ਫੈਸਲਾ ਹੈ ਅਤੇ ਅਸੀਂ ਇਸ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ। ਅਸੀਂ ਇਸ ਬਾਰੇ ਹੋਰ ਕੁਝ ਨਹੀਂ ਕਹਿ ਸਕਦੇ।
Asia Cup Trophy: ਭਾਰਤੀ ਮਹਿਲਾ ਟੀਮ ਨੇ ਕੀਤਾ ਬਾਈਕਾਟ
Total Views: 1 ,
Real Estate





















