ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ’ਤੇ ਪਹਿਲਾਂ ਕਥਿਤ ਤੌਰ ’ਤੇ ਨਸਲੀ ਟਿੱਪਣੀ ਕੀਤੀ ਗਈ ਅਤੇ ਇਸ ਤੋਂ ਬਾਅਦ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ।ਹਮਲੇ ਵਿੱਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਡਰਾਈਵਰ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਦੱਸੀ ਗਈ ਹੈ। ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੁਰਵਿੰਦਰ ਦੀ ਹਾਲਤ ਅਜੇ ਵੀ ਗੰਭੀਰ ਹੈ ਅਤੇ ਉਹ ਬੋਲਣ ਦੀ ਸਥਿਤੀ ਵਿੱਚ ਨਹੀਂ ਹੈ। ਗੁਰਵਿੰਦਰ ਸਿੰਘ ਰੈਸਟ ਲੇਨ ਵਿੱਚ ਆਪਣਾ ਟਰੱਕ ਖੜ੍ਹਾ ਕਰਕੇ ਆਰਾਮ ਕਰ ਰਿਹਾ ਸੀ। ਬਾਅਦ ਵਿੱਚ ਉਹ ਆਪਣੇ ਟਰੱਕ ਤੋਂ ਕਰੀਬ 100 ਮੀਟਰ ਦੀ ਦੂਰੀ ’ਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲਿਆ।ਸਾਹਮਣੇ ਆਈ ਵੀਡੀਓ ਦੇ ਆਧਾਰ ’ਤੇ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਗੁਰਵਿੰਦਰ ਨੇ ਆਪਣੇ ਆਪ ਨੂੰ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਹੋਵੇਗੀ। ਉਸ ਨੂੰ ਇੱਕ ਹੋਰ ਟਰੱਕ ਨੇੜੇ ਡਿੱਗੀ ਹੋਈ ਹਾਲਤ ਵਿੱਚ ਪਾਇਆ ਗਿਆ।
Real Estate





















