6 ਸੂਬਿਆਂ ਨੇ ਪਾਣੀਆਂ ਦੀ ਵੰਡ ਵਾਲੇ ਸਮਝੌਤੇ ’ਤੇ ਦਸਤਖ਼ਤ ਕੀਤੇ

ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਸਬੰਧੀ ਵੱਡਾ ਅਤੇ ਇਤਿਹਾਸਕ ਸਮਝੌਤਾ ਮੰਗਲਵਾਰ ਨੂੰ ਦਿੱਲੀ ਵਿਚ ਹੋਇਆ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਮੌਜੂਦਗੀ ਵਿਚ ਉਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਕਿਸ਼ਾਊ ਪ੍ਰਾਜੈਕਟ ਸਮਝੌਤੇ ’ਤੇ ਦਸਤਖ਼ਤ ਕੀਤੇ। ਇਹ ਸਮਝੌਤਾ ਲੰਬੇ ਸਮੇਂ ਤੋਂ ਰੁਕੇ ਹੋਏ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਰਾਹ ਪੱਧਰਾ ਕਰਦਾ ਹੈ।ਇਸ ਪ੍ਰਾਜੈਕਟ ਤਹਿਤ, ਟੌਂਸ ਨਦੀ ’ਤੇ 232.6 ਮੀਟਰ ਉਚਾ ਡੈਮ ਬਣਾਇਆ ਜਾਵੇਗਾ, ਜਿਸ ਵਿਚ 1,562 ਮਿਲੀਅਨ ਘਣ ਮੀਟਰ ਪਾਣੀ ਸਟੋਰ ਹੋਵੇਗਾ। ਇਸ ਨਾਲ 97,000 ਹੈਕਟੇਅਰ ਜ਼ਮੀਨ ਦੀ ਸਿੰਜਾਈ ਹੋਵੇਗੀ ਅਤੇ 1,476 ਮਿਲੀਅਨ ਯੂਨਿਟ ਸਵੱਛ ਪਣ-ਬਿਜਲੀ ਪੈਦਾ ਹੋਵੇਗੀ।ਕਿਸ਼ਾਉ ਡੈਮ ਪ੍ਰਾਜੈਕਟ ਦੀ ਸ਼ੁਰੂਆਤੀ ਅਨੁਮਾਨਿਤ ਲਾਗਤ ਲਗਭਗ 7,000 ਕਰੋੜ ਸੀ, ਜੋ ਹੁਣ ਵੱਧ ਕੇ 15,624 ਕਰੋੜ ਤੋਂ ਵੱਧ ਹੋ ਗਈ ਹੈ। ਇਹ ਪ੍ਰਾਜੈਕਟ 660 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਲਈ ਪ੍ਰਸਿੱਧ ਹੈ।

Real Estate