ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।ਉਨ੍ਹਾਂ ਨੇ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਰਜ ਕਰਵਾਈ ਹੈ, ਜੋ ਕਿ ਭਾਰਤੀ ਨਿਆਇਕ ਸੰਹਿਤਾ (BNS), 2023 ਦੀ ਧਾਰਾ 356 ਅਧੀਨ ਆਉਂਦੇ ਅਪਰਾਧ ਨਾਲ ਸਬੰਧਤ ਹੈ। ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਉਹ ਇੱਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿੱਚ ਉਨ੍ਹਾਂ ਦਾ ਇੱਕ ਚੰਗਾ ਰੁਤਬਾ ਤੇ ਵੱਕਾਰ ਹੈ।
Real Estate





















