ਪੰਜਾਬ ’ਚ ਮੁੜ ਹੋਵੇਗਾ ‘ਬਲੈਕਆਊਟ’

bਪੰਜਾਬ ਸਰਕਾਰ ਵਲੋਂ ਸੂਬੇ ਵਿਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡ੍ਰਿਲ ਪੂਰੇ ਸੂਬੇ ਵਿਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ। ਮੌਕ ਡ੍ਰਿਲ ਇਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋ ਪਿਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵਲੋਂ ਮੌਕ ਡ੍ਰਿਲ ਵਾਲੇ ਖੇਤਰਾਂ ਵਿਚ ਬਲੈਕਆਊਟ ਕੀਤਾ ਜਾਵੇਗਾ। ਇਹ ਮੌਕ ਡ੍ਰਿਲ ਪੂਰੇ ਸੂਬੇ ਵਿਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ।

Real Estate