ਜੰਗ ਦੇ ਬਾਵਜੂਦ ਇਰਾਨੀ ਆਗੂਆਂ ਨੂੰ ਅਮਰੀਕਾ ਦੇ ਰਿਹਾ ਵੀਜ਼ੇ

ਅਮਰੀਕਾ ਪ੍ਰਸ਼ਾਸਨ ਨੇ ਅਮਰੀਕਾ ਤੇ ਇਰਾਨ ਵਿਚਾਲੇ ਜੰਗ ਵਰਗੇ ਹਾਲਾਤ ਦੇ ਬਾਵਜੂਦ ਇਰਾਨ ਦੇ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਸਣੇ ਸਿਖਰਲੇ ਅਧਿਕਾਰੀਆਂ ਨੂੰ ਨਿਊਯਾਰਕ ਵਿੱਚ ਅਗਲੇ ਹਫ਼ਤੇ ਹੋਣ ਵਾਲੀ ਸੰਯੁਕਤ ਰਾਸ਼ਟਰ (ਯੂ ਐੱਨ) ਮਹਾਂਸਭਾ ਦੀ ਉੱਚ-ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਵੀਜ਼ੇ ਮਨਜ਼ੂਰ ਕਰ ਦਿੱਤੇ ਹਨ। ਵੀਰਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈਣ ਲਈ ਇਰਾਨ ਦੇ ਮੁੱਖ ਵਫ਼ਦ ਅਤੇ ਸਟਾਫ਼ ਮੈਂਬਰਾਂ ਲਈ ਵੀਜ਼ੇ ਜਾਰੀ ਕਰ ਦਿੱਤੇ ਹਨ।ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਫ਼ਦ ਵਿੱਚ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਸ਼ਾਮਲ ਹਨ, ਜੋ ਵਿਸ਼ਵ ਪੱਧਰ ‘ਤੇ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖਣਗੇ।

Total Views: 1 ,
Real Estate