ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਦੀ ਸ਼ੁੱਕਰਵਾਰ ਤੜਕੇ ਗੇਟ ਹਕੀਮਾ ਪੁਲੀਸ ਸਟੇਸ਼ਨ ਦੇ ਅਧੀਨ ਆਉਂਦੀ ਭਗਤਾਂਵਾਲਾ ਅਨਾਜ ਮੰਡੀ ਨੇੜੇ ਡਿਊਟੀ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਏ.ਐੱਸ.ਆਈ. ਹਰਜੀਤ ਸਿੰਘ ਵਜੋਂ ਹੋਈ ਹੈ। ਉਹ ਪੀ.ਸੀ.ਆਰ. ਵਿੱਚ ਤਾਇਨਾਤ ਸੀ ਅਤੇ ਅਨਾਜ ਮੰਡੀ ਵਿੱਚ ਡਿਊਟੀ ਕਰ ਰਿਹਾ ਸੀ ਜਦੋਂ ਮੋਟਰਸਾਈਕਲ ਉੱਤੇ ਸਵਾਰ ਦੋ ਨੌਜਵਾਨਾਂ ਨੇ ਉਸ ਉੱਤੇ ਕਥਿਤ ਤੌਰ ਉੱਤੇ ਗੋਲੀਆਂ ਚਲਾ ਦਿੱਤੀਆਂ।
Total Views: 1 ,
Real Estate





















