ਪਰਾਲੀ ਸਾੜਨ ‘ਤੇ 30 ਹਜ਼ਾਰ ਰੁਪਏ ਜੁਰਮਾਨਾ!

ਕੇਂਦਰ ਸਰਕਾਰ ਦੇ ਨਵੇਂ ਡਰਾਫਟ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੇਂਦਰ ਵੱਲੋਂ ਜਾਰੀ ਕੀਤੇ ਗਏ ਇਸ ਡਰਾਫਟ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਕਮ ਵਧਾਉਣ ਦੀ ਤਜਵੀਜ਼ ਰੱਖੀ ਗਈ ਹੈ।ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਸਬੰਧੀ ਜਾਰੀ ਕੀਤੇ ਨਵੇਂ ਡਰਾਫਟ ਮੁਤਾਬਕ ਕਿਸਾਨਾਂ ਦੀ ਜ਼ਮੀਨ ਦੀ ਮਲਕੀਅਤ ਦੇ ਆਧਾਰ ‘ਤੇ ਜੁਰਮਾਨੇ ਦੀ ਰਕਮ ਤੈਅ ਕਰਨ ਦੀ ਤਜਵੀਜ਼ ਹੈ। 2 ਏਕੜ ਤੋਂ ਘੱਟ ਜ਼ਮੀਨਤੇ ਪਰਾਲੀ ਸਾੜਨ ‘ਤੇ 5,000 ਰੁਪਏ ਜੁਰਮਾਨਾ, 5 ਏਕੜ ਤੋਂ ਵੱਧ ਜ਼ਮੀਨ ਤੇ 30,000 ਰੁਪਏ ਜੁਰਮਾਨਾ ਹੈ।ਜਾਣਕਾਰੀ ਮੁਤਾਬਕ ਇਹ ਡਰਾਫਟ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਵਾਤਾਵਰਣ ਤਬਦੀਲੀ ਨਾਲ ਸਬੰਧਤ ਵਿਭਾਗ ਵੱਲੋਂ 8 ਸਤੰਬਰ 2026 ਨੂੰ ਜਾਰੀ ਕੀਤਾ ਗਿਆ ਸੀ।ਨਵੇਂ ਡਰਾਫਟ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਕਾਰਨ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਚਰਚਾ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

Total Views: 2 ,
Real Estate