ਏਸ਼ੀਅਨ ਖੇਡਾਂ 2026: ਹਰਮਨਪ੍ਰੀਤ ਦੀ ਕਪਤਾਨੀ ਹੇਠ ਭਾਰਤ ਨੇ ਸੋਨ ਤਗਮਾ ਜਿੱਤਿਆ

ਏਸ਼ੀਅਨ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਗੋਲਡ ਮੈਡਲ ਆਪਣੇ ਨਾਮ ਕਰ ਲਿਆ।ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਟੀਮ ਨੇ ਜਪਾਨ ਦੇ ਨਾਗੋਆ ਵਿੱਚ ਹੋ ਰਹੀਆਂ ਏਸ਼ੀਆਈ ਖੇਡਾਂ ਵਿੱਚ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਭਾਰਤ ਨੂੰ ਇਸ ਵਾਰ ਦੀਆਂ ਏਸ਼ੀਆਈ ਖੇਡਾਂ ਦਾ ਪਹਿਲਾ ਗੋਲਡ ਮੈਡਲ ਦਵਾਇਆ ਹੈ।ਏਸ਼ੀਅਨ ਖੇਡਾਂ ਦੇ ਪਹਿਲੇ ਦੋ ਦਿਨ ਤੱਕ ਭਾਰਤ ਦਾ ਕੋਈ ਵੀ ਖਿਡਾਰੀ ਗੋਲਡ ਨਹੀਂ ਜਿੱਤ ਸਕਿਆ ਸੀ, ਹਾਲਾਂਕਿ 4 ਸਿਲਵਰ ਤੇ 2 ਕਾਂਸੇ ਦੇ ਤਗਮੇ ਭਾਰਤੀ ਖਿਡਾਰੀਆਂ ਨੇ ਜਿੱਤੇ ਸਨ।ਇਸ ਦੇ ਨਾਲ ਹੀ ਭਾਰਤੀ ਮਹਿਲਾ ਟੀਮ ਨੇ ਏਸ਼ੀਅਨ ਖੇਡਾਂ ਵਿੱਚ ਲਗਾਤਾਰ ਦੂਜਾ ਗੋਲਡ ਮੈਡਲ ਵੀ ਜਿੱਤਿਆ ਹੈ। ਇਸ ਤੋਂ ਪਹਿਲਾਂ 2023 ਵਿੱਚ ਚੀਨ ਦੇ ਹਾਂਗਝੁ ਵਿੱਚ ਹੋਈਆਂ ਏਸ਼ੀਅਨ ਖੇਡਾਂ ਵਿੱਚ ਵੀ ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ ਸੀ।

Total Views: 1 ,
Real Estate