ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਵਿੱਚ ਮੁੜ ਚੁੱਕਿਆ ਕਸ਼ਮੀਰ ਦਾ ਮੁੱਦਾ

ਤੁਰਕੀ ਦੇ ਰਾਸ਼ਟਰਪਤੀ ਰੇਚੇਪ ਤਈਅਪ ਏਰਦੋਗਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਇੱਕ ਵਾਰ ਮੁੜ ਕਸ਼ਮੀਰ ਦਾ ਮੁੱਦਾ ਚੁੱਕਿਆ ਹੈ। ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਵਿੱਚ ਆਪਣੇ ਸੰਬੋਧਨ ਦੌਰਾਨ ਏਰਦੋਗਾਨ ਨੇ ਕਿਹਾ ਕਿ ਕਸ਼ਮੀਰ ਮੁੱਦੇ ਦਾ ਹੱਲ ਗੱਲਬਾਤ ਰਾਹੀਂ ਹੋਣਾ ਚਾਹੀਦਾ ਹੈ।ਏਰਦੋਗਾਨ 2019 ਤੋਂ ਹਰ ਸਾਲ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਕਸ਼ਮੀਰ ਦਾ ਜ਼ਿਕਰ ਕਰਦੇ ਆਏ ਹਨ। 2024 ਨੂੰ ਛੱਡ ਕੇ ਉਹ ਹੁਣ ਤੱਕ ਸੱਤ ਵਾਰ ਆਪਣੇ ਭਾਸ਼ਣਾਂ ਵਿੱਚ ਕਸ਼ਮੀਰ ਦਾ ਮੁੱਦਾ ਚੁੱਕ ਚੁੱਕੇ ਹਨ। ਭਾਰਤ ਪਹਿਲਾਂ ਵੀ ਏਰਦੋਗਾਨ ਦੀਆਂ ਅਜਿਹੀਆਂ ਟਿੱਪਣੀਆਂ ਨੂੰ ਰੱਦ ਕਰਦਾ ਰਿਹਾ ਹੈ ਅਤੇ ਕਹਿੰਦਾ ਰਿਹਾ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ।ਸੰਯੁਕਤ ਰਾਸ਼ਟਰ ਦੀ ਜਨਰਲ ਡਿਬੇਟ ਉਹ ਮੌਕਾ ਹੈ ਜਦੋਂ ਸੰਯੁਕਤ ਰਾਸ਼ਟਰ ਦੇ ਲਗਪਗ ਸਾਰੇ ਮੈਂਬਰ ਦੇਸ਼ ਇੱਕੋ ਮੰਚ ਤੋਂ ਦੁਨੀਆ ਸਾਹਮਣੇ ਆਪਣੀ ਗੱਲ ਰੱਖਦੇ ਹਨ। ਸੰਯੁਕਤ ਰਾਸ਼ਟਰ ਵਿੱਚ ਕੁੱਲ 193 ਮੈਂਬਰ ਦੇਸ਼ ਹਨ ਅਤੇ ਮਹਾਸਭਾ ਵਿੱਚ ਹਰ ਦੇਸ਼ ਕੋਲ ਇੱਕ ਵੋਟ ਹੁੰਦਾ ਹੈ। ਹਰ ਸਾਲ ਸਤੰਬਰ ਵਿੱਚ ਇਨ੍ਹਾਂ ਦੇਸ਼ਾਂ ਦੇ ਆਗੂ ਜਾਂ ਸੀਨੀਅਰ ਨੁਮਾਇੰਦੇ ਨਿਊਯਾਰਕ ਪਹੁੰਚਦੇ ਹਨ। ਉਹ ਆਪਣੇ ਦੇਸ਼ ਦੀਆਂ ਸਮੱਸਿਆਵਾਂ, ਤਰਜੀਹਾਂ ਅਤੇ ਦੁਨੀਆ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਭਾਸ਼ਣ ਦਿੰਦੇ ਹਨ।

Total Views: 1 ,
Real Estate