ਖਾਦਾਂ ਦੀ ਦੁਰਵਰਤੋਂ ਵਾਤਾਵਰਣ ਲਈ ਹੈ ਨੁਕਸਾਨਦੇਹ

ਜਿਲ੍ਹੇ ਦੇ 292 ਪਿੰਡਾਂ ਦੇ 600 ਨਕਸ਼ੇ ਕੀਤੇ ਤਿਆਰ

ਬਠਿੰਡਾ, 6 ਜੂਨ, ਬਲਵਿੰਦਰ ਸਿੰਘ ਭੁੱਲਰ
‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ਼੍ਰੀ ਕਾਹਨ ਸਿੰਘ ਪੰਨੂੰ ਦੇ ਆਦੇਸ਼ਾਂ ਅਨੁਸਾਰ ਜਿਲ੍ਹੇ ’ਚ ਮਿੱਟੀ ਦੇ ਸੈਂਪਲ ਟੈਸਟ ਹੋ ਚੁੱਕੇ ਹਨ। ਇਸ ਤਹਿਤ ਮਿੱਟੀ ਪਰਖ ਰਾਹੀਂ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਖਾਦਾਂ ਦੀ ਦੁਰਵਰਤੋਂ ਨਾ ਕੇਵਲ ਭੂਮੀ ਅਤੇ ਫ਼ਸਲਾਂ ਦੀ ਸਿਹਤ ਤੇ ਵੀ ਮਾੜਾ ਅਸਰ ਪਾਉਂਦੀ ਹੈ, ਸਗੋਂ ਵਾਤਾਵਰਣ ਨੂੰ ਵੀ ਖ਼ਰਾਬ ਕਰਦੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ। ਗੁਰਦਿੱਤਾ ਸਿੰਘ ਸਿੱਧੂ ਨੇ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਿੱਟੀ ਪਰਖ ਤੋਂ ਸਾਨੂੰ ਜ਼ਮੀਨ ਦੀ ਉਪਜਾਊ ਸ਼ਕਤੀ, ਉਸਦੇ ਖਾਰੀ ਅੰਗ, ਜੀਵਕ ਕਾਰਬਨ ਅਤੇ ਜ਼ਰੂਰੀ ਤੱਤਾਂ ਦੀ ਉਪਲੱਬਧੀ ਦਾ ਪਤਾ ਲੱਗਦਾ ਹੈ, ਜਿਸ ਅਨੁਸਾਰ ਖਾਦਾਂ ਦੀ ਮਾਤਰਾ ਦੀ ਸਿਫ਼ਾਰਸ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਨੂੰ ਪੂਰਾ ਕਰਨ ਲਈ ਜਿਲ੍ਹੇ ਦੇ ਸਾਰੇ ਪਿੰਡਾਂ ਦੇ ਮਿੱਟੀ ਦੇ ਸੈਂਪਲ ਟੈਸਟ ਲਏ ਜਾ ਚੁੱਕੇ ਹਨ ਅਤੇ ਨਕਸ਼ੇ ਬਣ ਕੇ ਤਿਆਰ ਹੋ ਗਏ ਹਨ। ਖਾਦਾਂ ਦੀ ਸੁਚੱਜੀ ਵਰਤੋਂ ਲਈ ਹਰ ਪਿੰਡ ਵਿੱਚ ਨਕਸ਼ੇ ਲਗਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਹੋਰ ਦੱਸਿਆ ਕਿ ਜਿਲ੍ਹੇ ਦੇ 292 ਪਿੰਡ ਹਨ, ਜਿਨ੍ਹਾਂ ਦੇ 600 ਨਕਸ਼ੇ ਬਣ ਕੇ ਤਿਆਰ ਹੋ ਚੁੱਕੇ ਹਨ। ਸਾਰੇ ਪਿੰਡਾਂ ਵਿੱਚ ਕਿਸਾਨਾਂ ਨੂੰ ਇਕੱਠੇ ਕਰਕੇ ਨਕਸ਼ੇ ਦੇ ਹਿਸਾਬ ਨਾਲ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਅਤੇ ਸਾਂਝੀਆਂ ਥਾਵਾਂ ’ਤੇ ਨਕਸ਼ੇ ਲਗਾਏ ਜਾ ਰਹੇ ਹਨ, ਤਾਂ ਜੋ ਕਿਸਾਨ ਖਾਦਾਂ ਦੀ ਵਰਤੋਂ ਨਕਸ਼ਿਆਂ ਦੇ ਹਿਸਾਬ ਨਾਲ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ 5 ਜੂਨ ਤੋਂ 10 ਜੂਨ 2019 ਤੱਕ ਲਗਾਤਾਰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀਆਂ ਸਿਫ਼ਾਰਸਾਂ ਅਨੁਸਾਰ ਹੀ ਖੇਤੀ ਇੱਨਪੁੱਟਸ ਵਰਤਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤੋ ਇਲਾਵਾ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਖੇਤੀ ਭਵਨ, ਡੱਬਵਾਲੀ ਰੋਡ ਬਠਿੰਡਾ ਵਿਖੇ ਸਿਹਤ ਦੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹੇ ਦੇ ਸਮੂਹ ਖੇਤੀ ਅਧਿਕਾਰੀਆਂ/ਕਰਮਚਾਰੀਆਂ ਨੂੰ ਇੱਕ-ਰੋਜ਼ਾ ਟਰੇਨਿੰਗ ਦਿੱਤੀ ਗਈ। ਇਹ ਟਰੇਨਿੰਗ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਹੇਠ ਡਾ। ਨਿਲੇਸ ਚਾਰਪੀ, ਨੈਸ਼ਨਲ ਐਜ਼ੂਕੇਸ਼ਨ, ਨਾਗਪੁਰ ਦੀ ਐਨ।ਜੀ।ੳ ਦੀ ਟੀਮ ਵੱਲੋਂ ਦਿੱਤੀ ਗਈ ਕਿ ਅੱਜ ਦੇ ਮਾਹੌਲ ਵਿੱਚ ਅਸੀਂ ਆਪਣੇ-ਆਪ ਨੂੰ ਕਿਸ ਤਰ੍ਹਾਂ ਤੰਦਰੁਸਤ ਰੱਖ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਨੇਚਰ ਥਰੈਪੀ ਰਾਹੀਂ ਅਸੀਂ ਅਪਣਾ ਇਲਾਜ਼ ਆਪ ਕਰ ਸਕਦੇ ਹਾਂ ਅਤੇ ਅੰਗਰੇਜ਼ੀ ਦਵਾਈਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਰਸੋਈ ਵਿੱਚ ਆਮ ਵਰਤਨ ਵਾਲੀਆਂ ਵਸਤਾਂ ਤੋਂ ਹੀ ਇਹ ਦਵਾਈਆਂ ਤਿਆਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਵਲੋਂ ਇਸ ਮੌਕੇ ਲਾਈਫ਼ ਸਟਾਇਲ, ਰਹਿਣ-ਸਹਿਣ, ਖਾਣ- ਪੀਣ, ਬਲੱਡ ਪਰੈਸਰ, ਤਣਾਓ ਨੂੰ ਦੂਰ ਕਰਨ ਦੇ ਤਰੀਕਿਆਂ ਬਾਰੇ ਬਹੁਤ ਹੀ ਸਰਲ ਉਪਾਅ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਟਰੇਨਿੰਗ ਵਿੱਚ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਫੀਲਡ ਸਟਾਫ਼ ਨੇ ਵੀ ਭਾਗ ਲਿਆ।

Total Views: 49 ,
Real Estate