6 ਸਾਲਾਂ ਤੋਂ ਫ਼ਰਾਰ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਕਤੂਬਰ 2019 ਤੋਂ ਫ਼ਰਾਰ ਚੱਲੇ ਆ ਰਹੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।ਰਾਜਜੀਤ ਸਿੰਘ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਬਣੀ ਐਸ.ਆਈ.ਟੀ. ਨੇ ਪਾਇਆ ਕਿ ਉਸ ਨੇ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਦੇ ਰੈਕਟ ਵਿੱਚ 2017 ਵਿੱਚ ਬਰਖ਼ਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਕੀਤੀ ਸੀ।ਉਸ ਨੂੰ ਬਾਅਦ ਵਿੱਚ 2019 ਦੌਰਾਨ ਦੋ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ—ਪਹਿਲਾ, ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਤਹਿਤ ਅਤੇ ਦੂਜਾ, ਸਪੈਸ਼ਲ ਟਾਸਕ ਫੋਰਸ ਵੱਲੋਂ ਅਸਲ ਤਸਕਰਾਂ ਦੀ ਪੁਸ਼ਤਪਨਾਹੀ ਕਰਦਿਆਂ ਲੋਕਾਂ ਨੂੰ ਨਸ਼ੇ ਦੇ ਝੂਠੇ ਕੇਸਾਂ ਵਿੱਚ ਫਸਾ ਕੇ ਜਬਰਨ ਪੈਸੇ ਵਸੂਲਣ ਦੇ ਦੋਸ਼ ਹੇਠ। ਉਸ ਨੇ ਸਭ ਤੋਂ ਪਹਿਲਾਂ ਅਕਤੂਬਰ 2019 ਵਿੱਚ ਹਾਈ ਕੋਰਟ ਵੱਲੋਂ ਜ਼ਮਾਨਤ ਰੱਦ ਕੀਤੇ ਜਾਣ ਤੁਰੰਤ ਬਾਅਦ ਮੋਹਾਲੀ ਵਿਖੇ ਐੱਸ.ਟੀ.ਐੱਫ. ਅਧਿਕਾਰੀਆਂ ਦੀ ਗਿਫ਼ਤ ‘ਚੋਂ ਖਿਸਕ ਕੇ ਗ੍ਰਿਫ਼ਤਾਰੀ ਤੋਂ ਬਚਾਅ ਕਰ ਲਿਆ ਸੀ।”

Real Estate