captਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿੱਜੀ ਮੀਡੀਆ ਅਦਾਰੇ ਨੂੰ ਇੰਟਰਵਿਊ ਵਿੱਚ ਖੁਲਾਸਾ ਕੀਤਾ ਹੈ ਕਿ ਭਾਜਪਾ ਵਿੱਚ 4 ਸਾਲ ਹੋਣ ਜਾਣ ਦੇ ਬਾਵਜੂਦ ਵੀ ਕੁਝ ਵੀ ਹਾਸਲ ਨਹੀਂ ਹੋਇਆ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਕਾਂਗਰਸ ਵਿਚ ਜਾਣ ਦੀ ਕੋਈ ਯੋਜਨਾ ਨਹੀਂ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 2027 ਦੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ।ਉਨ੍ਹਾਂ ਤਰਕ ਦਿੱਤਾ ਕਿ ਭਾਜਪਾ ਕੋਲ ਕੋਈ ਖ਼ਾਸ ਜ਼ਮੀਨੀ ਸਮਰਥਨ ਨਹੀਂ ਹੈ। ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੀ ਜ਼ੋਰਦਾਰ ਵਕਾਲਤ ਕਰਦਿਆਂ ਉਨ੍ਹਾਂ ਕਿਹਾ, “ਮੈਂ ਇਹ ਕਹਿਣ ਵਾਲਾ ਪਹਿਲਾ ਵਿਅਕਤੀ ਸਾਂ ਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਹੋਣਾ ਚਾਹੀਦਾ ਹੈ। ਜੇ ਤੁਸੀਂ ਸਰਕਾਰ ਬਣਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਅਕਾਲੀਆਂ ਨਾਲ ਗੱਠਜੋੜ ਦੀ ਲੋੜ ਹੈ, ਜੋ ਤੁਹਾਡੇ ਪੁਰਾਣੇ ਭਾਈਵਾਲ ਹਨ।
Total Views: 1 ,
Real Estate





















