ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਪਾਰਟੀ ਤੋਂ ਆਪਣੇ ਆਪ ਨੂੰ ਅਲੱਗ ਕਰਨ ਦਾ ਐਲਾਨ ਕਰ ਦਿੱਤਾ। ਨਿਰੰਜਨ ਸਿੰਘ ਨੇ ਆਪਣੇ ਜਾਰੀ ਕੀਤੇ ਬਿਆਨ ਰਾਹੀਂ ਪਾਰਟੀ ਨਾਲੋਂ ਨਾਤਾ ਤੋੜਨ ਦੀ ਜਾਣਕਾਰੀ ਦਿੱਤੀ ਹੈ।ਨਿਰੰਜਨ ਸਿੰਘ ਨੇ 23 ਸਤੰਬਰ 2026 ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ ਸਨ। ਬਿਆਨ ਵਿੱਚ ਨਿਰੰਜਨ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਆਪਣੇ ਆਪ ਨੂੰ ਅਲੱਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ। ਕੁਝ ਅਜਿਹੇ ਮੁੱਦੇ ਹਨ, ਜਿਨ੍ਹਾਂ ’ਤੇ ਉਨ੍ਹਾਂ ਦੇ ਪਾਰਟੀ ਨਾਲ ਮਤਭੇਦ ਹਨ ਅਤੇ ਇਹ ਮਾਮਲੇ ਉਨ੍ਹਾਂ ਲਈ ਗੈਰ-ਸਮਝੌਤਾਯੋਗ ਹਨ।
Total Views: 2 ,
Real Estate





















