LPU: ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ, ਗੱਡੀਆਂ ਸਾੜੀਆਂ!

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਨੂੰ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਹਿੰਸਕ ਝੜਪ ਵਿੱਚ ਬਦਲ ਗਿਆ। ਸਤਨਾਮਪੁਰਾ ਪੁਲੀਸ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64 ਤਹਿਤ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਮੁਤਾਬਕ, ਘਟਨਾ ਤੋਂ ਬਾਅਦ ਵਿਦਿਆਰਥੀ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ। ਰਾਤ ਤੋਂ ਹੀ ਪੁਲੀਸ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਸੀ, ਪਰ ਕਥਿਤ ਤੌਰ ’ਤੇ ਕੋਈ ਸਹਿਮਤੀ ਨਾ ਬਣਨ ਕਾਰਨ ਮਾਮਲਾ ਤਕਰਾਰ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਸਥਿਤੀ ਬੇਕਾਬੂ ਹੋ ਗਈ।ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਦੇ ਜਵਾਬ ਵਿੱਚ ਪੁਲੀਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ। ਝੜਪ ਦੌਰਾਨ ਵਿਦਿਆਰਥੀਆਂ ਦੇ ਨਾਲ-ਨਾਲ ਪੁਲੀਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ।ਇਸ ਦੌਰਾਨ ਗੁੱਸੇ ਵਿੱਚ ਆਏ ਕੁਝ ਵਿਦਿਆਰਥੀਆਂ ਵੱਲੋਂ ਪੁਲੀਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ।

Total Views: 4 ,
Real Estate