ਮਹਿਲਾ SHO 50 ਹਜ਼ਾਰ ਰਿਸ਼ਵਤ ਮਾਮਲੇ ‘ਚ ਕਾਬੂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਐਸ.ਐਚ.ਓ. ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਦੇ ਮਾਮਲੇ ਵਿੱਚ ਕਾਬੂ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ ਉਸ ਤੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਮੁਤਾਬਕ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ ਸੀ। ਬਾਅਦ ਵਿੱਚ ਰਕਮ 80,000 ਰੁਪਏ ਕਰਨ ’ਤੇ ਸਹਿਮਤੀ ਹੋਈ। ਵਿਜੀਲੈਂਸ ਮੁਤਾਬਕ ਪੀ.ਐਚ.ਜੀ. ਗੁਰਅਵਤਾਰ ਸਿੰਘ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈ ਚੁੱਕਾ ਸੀ ਅਤੇ ਹੋਰ 60,000 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।

Real Estate