ਨੇਪਾਲ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਹਾਲਾਤ ਵਿਗੜ ਗਏ ਹਨ ਅਤੇ ਹੜ੍ਹ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਾਗਲੁੰਗ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਘਰ ਮਲਬੇ ਹੇਠ ਦੱਬ ਗਿਆ, ਇੱਕ ਔਰਤ ਅਤੇ ਉਸ ਦੇ ਤਿੰਨ ਪੁੱਤਰਾਂ ਦੀ ਮੌਤ ਹੋ ਗਈ। ਪਾਲਪਾ ਜ਼ਿਲ੍ਹੇ ਵਿੱਚ ਵੀ ਦੋ ਲੋਕਾਂ ਦੀ ਮੌਤ ਹੋਈ ਹੈ।ਇਸ ਦੌਰਾਨ, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਕਈ ਘਰ ਅਤੇ ਪੁਲ ਵਹਿ ਗਏ ਹਨ। ਕਈ ਇਲਾਕਿਆਂ ਵਿੱਚ ਹਾਈਵੇਅ ਬੰਦ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਬੁਟਵਾਲ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚੋਂ 1,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।ਇਸ ਤੋਂ ਪਹਿਲਾਂ, 26 ਅਗਸਤ ਨੂੰ ਭੋਟੇ ਕੋਸ਼ੀ ਨਦੀ ਵਿੱਚ ਆਏ ਹੜ੍ਹਾਂ ਕਾਰਨ 1,453 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 5,500 ਤੋਂ ਵੱਧ ਲੋਕ ਲਾਪਤਾ ਹਨ।
Total Views: 1 ,
Real Estate





















