‘ਪੂਰੇ ਦੇਸ਼ ਵਿੱਚ ਬੈਨ ਨਹੀਂ ਹੋਣਗੇ ਪਟਾਕੇ’: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦੇਸ਼ ਭਰ ਵਿੱਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਉਸ ਦਾ ਇਰਾਦਾ ਨਹੀਂ ਹੈ, ਕਿਉਂ ਕਿ ਦਿਵਾਲੀ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਤਿਉਹਾਰ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਾਫ਼ ਕੀਤਾ ਕਿ ਪੂਰੇ ਦੇਸ਼ ਵਿੱਚ ਪਟਾਕਿਆਂ ‘ਤੇ ਪੂਰਨ ਪਾਬੰਦੀ ਲਗਾਉਣ ਦਾ ਉਸ ਦਾ ਇਰਾਦਾ ਨਹੀਂ ਹੈ।ਕੋਰਟ ਨੇ ਕਿਹਾ ਕਿ ਦਿਵਾਲੀ ਦਾ ਤਿਉਹਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਨਾਲ ਹੀ ਕਿਹਾ ਕਿ ਪਟਾਕੇ ਚਲਾਉਣ ਲਈ 24 ਘੰਟੇ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਸਕਦੀ।

Real Estate