ਜਗਤਾਰ ਸਿੰਘ ਜੱਗੀ ਜੌਹਲ ਜ਼ਮਾਨਤ ਮਿਲਣ ਮਗਰੋਂ ਹੋਏ ਰਿਹਾਅ

ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ।ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਨੇ ਕਤਲ ਅਤੇ ਯੂਏਪੀਏ ਦੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ। ਸਕੌਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਨੂੰ 2017 ਵਿੱਚ ਭਾਰਤੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਲੈ ਕੇ ਉਹ ਭਾਰਤੀ ਜੇਲ੍ਹ ਵਿੱਚ ਬੰਦ ਸਨ।
ਅਦਾਲਤੀ ਦਸਤਾਵੇਜ਼ ਮੁਤਾਬਕ ਮੁਕੱਦਮੇ ਦੀ ਸੁਣਵਾਈ ਜਲਦੀ ਪੂਰੀ ਹੋਣ ਦੀ ਸੰਭਾਵਨਾ ਨਹੀਂ ਸੀ ਅਤੇ ਕਈ ਹੋਰ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੱਗੀ ਜੌਹਲ ਦੀ ਜ਼ਮਾਨਤ ਦੇ ਆਦੇਸ਼ ਦਿੱਤੇ ਗਏ ਸਨ।

Real Estate