3 ਅਕਤੂਬਰ 2026 ਬਠਿੰਡਾ:(ਪਰਮਿੰਦਰ ਸਿੰਘ ਸਿੱਧੂ) – ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਬਠਿੰਡਾ ਇਕਾਈ ਵੱਲੋਂ ਪੱਤਰਕਾਰਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪਰਵਿੰਦਰ ਸਿੰਘ ਜੋੜਾ ਦੀ ਅਗਵਾਈ ਹੇਠ ਦਿੱਤਾ ਗਿਆ।
ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਂਦੇ ਹਨ। ਇਸ ਦੇ ਬਾਵਜੂਦ ਪੱਤਰਕਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਸਰਕਾਰ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਗਈ।
ਮੰਗ ਪੱਤਰ ਰਾਹੀਂ ਯੂਨੀਅਨ ਵੱਲੋਂ ਪੱਤਰਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੈਨਸ਼ਨ, ਮੁਫ਼ਤ ਬੱਸ ਸਫ਼ਰ ਦੀ ਸਹੂਲਤ, ਕੋਰੇਜ/ਸਿਹਤ ਸਹੂਲਤਾਂ, ਵਿਸ਼ੇਸ਼ ਪੱਤਰਕਾਰ ਕੋਟੇ ਅਤੇ ਹੋਰ ਭਲਾਈ ਸਕੀਮਾਂ ਸਬੰਧੀ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਯੂਨੀਅਨ ਨੇ ਮੰਗ ਕੀਤੀ ਕਿ ਪੱਤਰਕਾਰਾਂ ਦੀ ਭਲਾਈ ਲਈ ਸਰਕਾਰ ਵੱਲੋਂ ਠੋਸ ਨੀਤੀ ਬਣਾਈ ਜਾਵੇ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ।
ਇਸ ਮੌਕੇ ਸੁਖਨੈਬ ਸਿੰਘ ਸਿੱਧੂ ਸਕੱਤਰ , ਕੁਲਦੀਪ ਸਿੰਘ ਮਤਵਾਲਾ,ਮਨਦੀਪ ਸਿੰਘ ਮੱਕੜ,ਚਰਨਜੀਤ ਸਿੰਘ ਅਤੇ ਸੁਰਿੰਦਰ ਸਿੰਘ ਕੰਬੋਜ ਸਮੇਤ ਹੋਰ ਪੱਤਰਕਾਰ ਵੀ ਮੌਜੂਦ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ।
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਬਠਿੰਡਾ ਇਕਾਈ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ
Total Views: 1 ,
Real Estate





















