ਬਠਿੰਡਾ ਦੇ ਪਿੰਡ ਫੂਸ ਮੰਡੀ ਦੇ ਸਾਬਕਾ ਸਰਪੰਚ ਦਾ ਬੇਰਹਿਮੀ ਨਾਲ ਕਤਲ

ਬਠਿੰਡਾ ਦੇ ਨੇੜਲੇ ਫੂਸ ਮੰਡੀ ਪਿੰਡ ਦੇ ਸਾਬਕਾ ਸਰਪੰਚ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਉਰਫ਼ ਤਾਰਾ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਹਾ ਹੈ। ਪੁਲਿਸ ਮੁਤਾਬਕ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Total Views: 1 ,
Real Estate