‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ।ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਕਾਤ ਮਗਰੋਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦੇ ਹਵਾਲੇ ਨਾਲ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ।
Real Estate





















