CBI ਨੇ ਮਾਰਤੀ ਰੇਡ

ਚੰਡੀਗੜ੍ਹ ਵਿਚ ਸੀ.ਬੀ.ਆਈ. ਵਲੋਂ ਰੇਡ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ 50/2 ’ਚ ਅੱਜ ਸ਼ਾਮ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਸੀ.ਬੀ.ਆਈ. ਦੀਆਂ ਟੀਮਾਂ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਨਾਲ ਲੈ ਕੇ ਉਕਤ ਪਤੇ ’ਤੇ ਪਹੁੰਚੀਆਂ ਅਤੇ ਦੇਰ ਸ਼ਾਮ ਤੱਕ ਕਾਰਵਾਈ ਜਾਰੀ ਰਹੀ।ਇਸ ਦੇ ਨਾਲ ਹੀ ਮੁਹਾਲੀ ਦੇ ਫੇਜ਼-11 ਵਿਖੇ ਵੀ ਸੀ.ਬੀ.ਆਈ. ਦੀ ਟੀਮ ਵਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਵੀ ਸੀ.ਬੀ.ਆਈ. ਦੀਆਂ ਟੀਮਾਂ ਵਲੋਂ ਇਕੋ ਸਮੇਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ’ਚ ਰਿਸ਼ਵਤਖੋਰੀ ਨਾਲ ਜੁੜੇ ਮਾਮਲੇ ਦੀ ਜਾਂਚ ਅਤੇ ਲੋੜ ਪੈਣ ’ਤੇ ਕੇਸ ਦਰਜ ਕਰਨ ਦੀ ਜ਼ਿੰਮੇਵਾਰੀ ਸੀ.ਬੀ.ਆਈ. ਨੂੰ ਸੌਂਪੀ ਗਈ ਸੀ। ਇਸ ਤੋਂ ਬਾਅਦ ਸੀ.ਬੀ.ਆਈ. ਵਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।

Total Views: 1 ,
Real Estate