ਦਿੱਲੀ ਦੇ ਸੀਮਾਪੁਰੀ ‘ਚ ਇਮਾਰਤ ਡਿੱਗੀ

ਉੱਤਰ-ਪੂਰਬੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਗਰਭਵਤੀ ਔਰਤ ਅਤੇ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਘੱਟੋ-ਘੱਟ ਅੱਠ ਲੋਕ ਜ਼ਖਮੀ ਹੋ ਗਏ।ਅਧਿਕਾਰੀਆਂ ਨੇ ਦੱਸਿਆ ਕਿ ਅੱਠ ਲੋਕਾਂ ਨੂੰ ਜ਼ਖਮੀ ਹਾਲਤ ਵਿੱਚ ਬਚਾ ਲਿਆ ਗਿਆ ਹੈ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਮਲਬੇ ਵਿੱਚੋਂ ਕਰੀਬ ਡੇਢ ਸਾਲ ਦੇ ਬੱਚੇ ਦੀ ਲਾਸ਼ ਕੱਢੀ ਗਈ ਹੈ, ਜਿਸਦਾ ਸਿਰ ਧੜ ਤੋਂ ਵੱਖ ਸੀ।

Total Views: 1 ,
Real Estate