ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੋਸ਼ਲ ਮੀਡੀਆ ‘ਤੇ ਫੈਲਾਈ ਜਾਣ ਵਾਲੀ ਫੇਕ ਨਿਊਜ਼ ਅਤੇ ਇਸ ਤੋਂ ਪੈਦਾ ਹੋਣ ਵਾਲੀ ਹਿੰਸਾ ਨੂੰ ਲੈ ਕੇ ਗੰਭੀਰ ਟਿੱਪਣੀਆਂ ਕੀਤੀਆਂ ਹਨ।ਹਾਈਕੋਰਟ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਵਾਲੀਆਂ ਝੂਠੀਆਂ ਖ਼ਬਰਾਂ ਸਿਰਫ਼ ਅਫਵਾਹਾਂ ਤੱਕ ਸੀਮਿਤ ਨਹੀਂ ਰਹੀਆਂ, ਸਗੋਂ ਇਹ ਕਾਨੂੰਨ-ਵਿਵਸਥਾ ਲਈ ਗੰਭੀਰ ਚੁਣੌਤੀ ਬਣ ਸਕਦੀਆਂ ਹਨ। ਅਦਾਲਤ ਨੇ ਸਵਾਲ ਉਠਾਇਆ ਕਿ ਜੇਕਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਅਜਿਹੀ ਖ਼ਬਰ ਫੈਲਾਈ ਜਾਂਦੀ ਹੈ, ਜੋ ਅਸਲ ਵਿੱਚ ਵਾਪਰੀ ਹੀ ਨਹੀਂ, ਅਤੇ ਉਸ ਖ਼ਬਰ ਕਾਰਨ ਹਿੰਸਾ, ਜਾਨ-ਮਾਲ ਦਾ ਨੁਕਸਾਨ ਜਾਂ ਵੱਡਾ ਉਪਦ੍ਰਵ ਹੁੰਦਾ ਹੈ ਤਾਂ ਇਸ ਲਈ ਆਖ਼ਿਰਕਾਰ ਕਿਸ ਨੂੰ ਜ਼ਿੰਮੇਵਾਰ ਮੰਨਿਆ ਜਾਵੇ?
Real Estate




















