ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।ਜਾਣਕਾਰੀ ਅਨੁਸਾਰ ਮ੍ਰਿਤਕ ਏ.ਐੱਸ.ਆਈ. ਇਕਬਾਲ ਸਿੰਘ ਪਿੰਡ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਨ ਅਤੇ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਐਤਵਾਰ ਸ਼ਾਮ ਨੂੰ ਉਹ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਹ ਨੌਸ਼ਹਿਰਾ ਪੰਨੂਆਂ ਤੋਂ ਲਹੁਕਾ ਰੋਡ ’ਤੇ ਸਥਿਤ ਪਟਵਾਰਖਾਨੇ ਦੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ।ਗੋਲੀਆਂ ਲੱਗਣ ਕਾਰਨ ਏ.ਐੱਸ.ਆਈ. ਇਕਬਾਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ASI ਦਾ ਗੋਲੀਆਂ ਮਾਰ ਕੇ ਕਤਲ
Total Views: 2 ,
Real Estate

















