ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਗੰਗਾ ਵਿੱਚ ਕਿਸ਼ਤੀ ਪਲਟਣ ਕਾਰਨ 13 ਜਣਿਆਂ ਦੀ ਮੌਤ ਹੋ ਗਈ। ਕਿਸ਼ਤੀ ਵਿੱਚ ਕਰੀਬ 20 ਨੌਜਵਾਨ ਅਤੇ ਬੱਚੇ ਸਵਾਰ ਸਨ। ਮ੍ਰਿਤਕਾਂ ਦੀ ਉਮਰ 6 ਤੋਂ 18 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਰਾਘੋਪੁਰ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰਿਆ।ਜਾਣਕਾਰੀ ਅਨੁਸਾਰ ਕਿਸ਼ਤੀ ਵਿੱਚ ਸਵਾਰ ਲੋਕ ਗੰਗਾ ਦਰਿਆ ਦੇ ਦੂਜੇ ਪਾਸੇ ਸਥਿਤ ਇੱਕ ਪਿੰਡ ਵਿੱਚ ਦਾਅਵਤ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਕਿਸ਼ਤੀ ਦਰਿਆ ਵਿੱਚ ਪਲਟ ਗਈ।
Real Estate




















