ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਦੇ ਘਰ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਰ ’ਤੇ ਜੇ.ਸੀ.ਬੀ. ਮਸ਼ੀਨ ਰਾਹੀਂ ਕਾਰਵਾਈ ਕੀਤੇ ਜਾਣ ਦੌਰਾਨ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਹਾਲਾਂਕਿ, ਘਰ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਦੇ ਅਧਿਕਾਰਤ ਆਧਾਰ ਅਤੇ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ।ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ।
Real Estate




















