ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਵੀਰਵਾਰ ਸਵੇਰੇ 6 ਵਜੇ ਪੰਜਾਬ ਬੰਦ ਸ਼ੁਰੂ ਹੋ ਗਿਆ, ਜਿਸ ਦੌਰਾਨ ਕਿਸਾਨਾਂ ਨੇ ਸੂਬੇ ਭਰ ਵਿੱਚ ਕਈ ਥਾਵਾਂ ‘ਤੇ ਸੜਕਾਂ ਜਾਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।ਪ੍ਰਦਰਸ਼ਨਕਾਰੀ ਐਂਬੂਲੈਂਸਾਂ ਅਤੇ ਹੋਰ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦੇ ਰਹੇ ਹਨ। ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਦਿੱਤਾ ਗਿਆ ਹੈ। ਕਈ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਵਪਾਰਕ ਸੰਗਠਨਾਂ ਨੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਹੈ। ਕਈ ਨਿੱਜੀ ਵਿਦਿਅਕ ਅਦਾਰਿਆਂ ਨੇ ਵੀ ਅੱਜ ਲਈ ਛੁੱਟੀ ਦਾ ਐਲਾਨ ਕੀਤਾ ਹੈ।ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪਈ ਹੈ, ਜਿਸ ਦਾ ਪੋਸਟਮਾਰਟਮ ਅਜੇ ਹੋਣਾ ਬਾਕੀ ਹੈ। ਪਰਿਵਾਰ ਨੇ ਅਜੇ ਤੱਕ ਇਸ ਲਈ ਸਹਿਮਤੀ ਨਹੀਂ ਦਿੱਤੀ ਹੈ।
Real Estate




















