ਕੈਲੀਫੋਰਨੀਆ ਵਿੱਚ ਪੰਜਾਬੀ ਨੇ ਪਤਨੀ ਦਾ ਕੀਤਾ ਕਤਲ

ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ, ਪੰਜਾਬੀ ਮੂਲ ਦੇ ਇੱਕ ਵਿਅਕਤੀ ਗੁਰਿੰਦਰ ਗਿੱਲ ਨੇ ਆਪਣੀ ਪਤਨੀ ਜੈਸਮੀਨ ਗਿੱਲ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਤੀ ਨੇ ਜਾਂਚ ਨੂੰ ਗੁੰਮਰਾਹ ਕਰਨ ਲਈ ਇੱਕ ਝੂਠੀ ਕਹਾਣੀ ਘੜੀ। ਉਸ ਨੇ ਦਾਅਵਾ ਕੀਤਾ ਕਿ ਉਸ ਦੀ ਪਤਨੀ ਨੂੰ ਅਮਰੀਕੀ ਇਮੀਗ੍ਰੇਸ਼ਨ ਏਜੰਸੀ, ‘ਆਈ.ਸੀ.ਈ.’ ਦੇ ਅਧਿਕਾਰੀ ਆਪਣੇ ਨਾਲ ਲੈ ਗਏ ਹਨ।ਹਾਲਾਂਕਿ, ਜਦੋਂ ਐਲਡੋਰਾਡੋ ਕਾਉਂਟੀ ਤੋਂ ਮਿਲੀ ਇੱਕ ਸੜੀ ਹੋਈ ਲਾਸ਼ ਦੀ ਫੋਰੈਂਸਿਕ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਅਵਸ਼ੇਸ਼ ਜੈਸਮੀਨ ਦੇ ਹਨ, ਤਾਂ ਪੁਲਿਸ ਨੇ ਮੁਲਜ਼ਮ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਸੈਕਰਾਮੈਂਟੋ ਕਾਉਂਟੀ ਦੀ ਮੁੱਖ ਜੇਲ੍ਹ ਵਿੱਚ ਭੇਜ ਦਿੱਤਾ। ਜੈਸਮੀਨ ਗਿੱਲ ਨੂੰ ਆਖਰੀ ਵਾਰ 30 ਸਤੰਬਰ ਨੂੰ ਸੈਕਰਾਮੈਂਟੋ ਵਿੱਚ ਉਸ ਦੇ ਘਰ ਦੇਖਿਆ ਗਿਆ ਸੀ। ਜਦੋਂ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ, ਤਾਂ ਉਸ ਦੇ ਚਚੇਰੇ ਭਰਾ ਨੇ 4 ਅਕਤੂਬਰ ਨੂੰ ਪੁਲਿਸ ਕੋਲ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ। ਇਸ ਤੋਂ ਬਾਅਦ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Real Estate