ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਜਿਵੇਂ-ਜਿਵੇਂ ਪੁਲੀਸ ਦੀ ਜਾਂਚ ਅੱਗੇ ਵਧ ਰਹੀ ਹੈ, ਤਿਵੇਂ-ਤਿਵੇਂ ਨਵੀਆਂ ਪਰਤਾਂ ਖੁੱਲ੍ਹਦੀਆਂ ਜਾ ਰਹੀਆਂ ਹਨ। ਪੰਜ ਪਰਚੇ ਦਰਜ ਹੋਣ ਦੇ ਬਾਵਜੂਦ ਪੁਲੀਸ ਵੱਲੋਂ ਉਸ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਦੇ ਮਾਮਲੇ ਵਿੱਚ ਕਈ ਅਧਿਕਾਰੀ ਸ਼ੱਕ ਦੇ ਘੇਰੇ ਵਿੱਚ ਹਨ।ਪੁਲੀਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਕੈਮਿਸਟ ਅਸ਼ਵਨੀ ਕੁਮਾਰ ਦੋ ਸਾਲ ਤੋਂ ਪਰਵਿੰਦਰ ਸਿੰਘ ਝੋਟਾ ਨੂੰ ਮਾਰਨ ਦੀ ਫਿਰਾਕ ਵਿੱਚ ਸੀ ਅਤੇ ਹਰ ਵੇਲੇ ਉਹ ਅਸਲਾ ਆਪਣੇ ਕੋਲ ਰੱਖਦਾ ਸੀ। ਮਾਨਸਾ ਦੇ ਐੱਸ ਐੱਸ ਪੀ ਵੈਭਵ ਚੌਧਰੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਸ਼ਵਨੀ ਆਪਣੀ ਪਤਨੀ ਨੂੰ ਕਹਿੰਦਾ ਸੀ ਇਸ ਬੰਦੇ ਨੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਹੈ, ਹੁਣ ਉਸ ਤੋਂ ਹੋਰ ਬਰਦਾਸ਼ਤ ਨਹੀਂ ਹੁੰਦਾ ਹੈ। ਪੁਲੀਸ ਅਨੁਸਾਰ ਅਸ਼ਵਨੀ ਦੀ ਪਤਨੀ ਨੀਲਮ ਰਾਣੀ ਉਸ ਦੀ ਸਾਜ਼ਿਸ਼ ਤੋਂ ਜਾਣੂ ਸੀ ਪਰ ਉਸ ਨੇ ਪੁਲੀਸ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਤੇ ਨਾ ਹੀ ਆਪਣੇ ਪਤੀ ਨੂੰ ਰੋਕਿਆ। ਇਸ ਕਰਕੇ ਉਸ ਨੂੰ ਵੀ ਇਸ ਮਾਮਲੇ ’ਚ ਕਤਲ ਸਾਜ਼ਿਸ਼ ਵਿੱਚ ਸ਼ਾਮਲ ਕੀਤਾ ਗਿਆ ਹੈ।
ਪਰਵਿੰਦਰ ਝੋਟਾ ਨੂੰ ਦੋ ਸਾਲ ਤੋਂ ਮਾਰਨ ਦੀ ਤਾਕ ’ਚ ਸੀ ਅਸ਼ਵਨੀ
Real Estate




















