ਐਂਟੀ ਡਰੱਗ ਟਾਸਕ ਫੋਰਸ ਦੇ ਪ੍ਰਮੁੱਖ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਬਣੀ ਐਕਸ਼ਨ ਕਮੇਟੀ ਦੀ ਅੱਜ ਦੇਰ ਸ਼ਾਮ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਵੇਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਦਾ ਵਿਰੋਧ ਕੀਤਾ ਜਾਵੇਗਾ।ਕਮੇਟੀ ਦਾ ਕਹਿਣਾ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੂੰ ਇਸ ਸਬੰਧੀ ਬੇਨਤੀ ਕਰਨਗੇ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਤੋਂ ਦੂਰੀ ਬਣਾ ਕੇ ਰੱਖਣ। ਕਮੇਟੀ ਦੇ ਇਸ ਫੈਸਲੇ ਤੋਂ ਕਮੇਟੀ ਆਗੂ ਹਰਦੀਪ ਸਿੰਘ ਸਿੱਧੂ ਵੱਲੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਚੱਲ ਰਹੇ ਅੰਦੋਲਨ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਮਾਨਸਾ ਨੇ ਐਲਾਨ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਆਉਣ ਦੀ ਸੂਰਤ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਆਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ, ਹਾਲਾਂਕਿ ਉਨ੍ਹਾਂ ਦੇ ਦੌਰੇ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਅਮਿਤ ਸ਼ਾਹ ਦੇ ਮਾਨਸਾ ਆਉਣ ’ਤੇ ਵਿਰੋਧ ਕਰੇਗੀ ਪਰਵਿੰਦਰ ਝੋਟਾ ਐਕਸ਼ਨ ਕਮੇਟੀ
Real Estate




















