ਸਿਮਰਜੀਤ ਬੈਂਸ ਨੂੰ ਅਦਾਲਤ ਨੇ ਸੁਣਾਈ ਸਜ਼ਾ!

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ (Defamation) ਦੇ ਮਾਮਲੇ ਵਿੱਚ ਆਇਆ ਹੈ।19 ਅਕਤੂਬਰ 2026 ਨੂੰ ਪਟਿਆਲਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (CJM) ਏਕਤਾ ਸਹੋਤਾ ਦੀ ਅਦਾਲਤ ਵੱਲੋਂ ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਸੁਣਵਾਈ ਕਰਦਿਆਂ ਆਪਣਾ ਅਹਿਮ ਫੈਸਲਾ ਸੁਣਾਇਆ ਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਬਹਿਸਾਂ ਅਤੇ ਪੇਸ਼ ਕੀਤੇ ਗਏ ਤੱਥਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਸਿਮਰਜੀਤ ਬੈਂਸ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ-500 (ਮਾਣਹਾਨੀ) ਦੇ ਤਹਿਤ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਸਜ਼ਾ ਦੇ ਹੁਕਮਾਂ ਵਿੱਚ ਕੋਈ ਵਿੱਤੀ ਜੁਰਮਾਨਾ ਨਹੀਂ ਲਗਾਇਆ ਹੈ।ਮਾਮਲਾ ਸਾਲ 2018 ਦਾ ਹੈ, ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਬ੍ਰਹਮ ਮਹਿੰਦਰਾ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਸ ਸਮੇਂ ਲੁਧਿਆਣਾ ਤੋਂ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਵਿਭਾਗ ਅਤੇ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ‘ਤੇ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ।

Total Views: 1 ,
Real Estate