ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਮਾਨਸਾ ਦੇ ਵਾਟਰਵਰਕਸ ਰੋਡ ‘ਤੇ ਮਰਹੂਮ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (42) ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਇਸ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਸੀ ਬੀ ਆਈ ਦੇ ਅਧਿਕਾਰੀ ਭਲਕੇ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਜਾਣਗੇ।

Real Estate