ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (CBI) ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ ਵੱਡਾ ਐਕਸ਼ਨ ਲਿਆ ਹੈ। ਸੀ.ਬੀ.ਆਈ. ਵੱਲੋਂ ਇਸ ਮਾਮਲੇ ਵਿੱਚ ਇੱਕ ਨਵੀਂ ਐੱਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਇਸ ਮਾਮਲੇ ਨਾਲ ਜੁੜੀ ਐੱਫ.ਆਈ.ਆਰ. ਦੀ ਕਾਪੀ ਵੀ ਸਾਹਮਣੇ ਆ ਚੁੱਕੀ ਹੈ, ਜਿਸ ਵਿੱਚ ਮੁਲਜ਼ਮਾਂ (Ashwani Kumar ਅਤੇ ਹੋਰਨਾਂ ਵਿਰੁੱਧ) ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ (BNS) ਦੀਆਂ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ। ਸੀ.ਬੀ.ਆਈ. ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਵਿੱਚ ਬੀ.ਐੱਨ.ਐੱਸ. ਦੀ ਧਾਰਾ 103/1 (ਕਤਲ), ਧਾਰਾ 109 (ਕਤਲ ਦੀ ਕੋਸ਼ਿਸ਼), ਧਾਰਾ 118(1) (ਖ਼ਤਰਨਾਕ ਹਥਿਆਰਾਂ ਨਾਲ ਜਾਨਲੇਵਾ/ਗੰਭੀਰ ਸੱਟ ਪਹੁੰਚਾਉਣਾ), ਧਾਰਾ 61(2) (ਅਪਰਾਧਿਕ ਸਾਜ਼ਿਸ਼ ਰਚਣਾ) ਅਤੇ ਧਾਰਾ 3(5) (ਸਾਂਝੀ ਨੀਅਤ ਨਾਲ ਅਪਰਾਧ ਨੂੰ ਅੰਜਾਮ ਦੇਣਾ) ਸ਼ਾਮਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅਸਲਾ ਐਕਟ (Arms Act) ਦੀਆਂ ਧਾਰਾਵਾਂ 27, 27 ਵੀ ਜੋੜੀਆਂ ਗਈਆਂ ਹਨ। ਇਹ ਧਾਰਾਵਾਂ ਸਾਫ਼ ਕਰਦੀਆਂ ਹਨ ਕਿ ਮਾਮਲਾ ਕਤਲ, ਖ਼ਤਰਨਾਕ ਹਥਿਆਰਾਂ ਨਾਲ ਨੁਕਸਾਨ ਪਹੁੰਚਾਉਣ ਅਤੇ ਅਪਰਾਧਿਕ ਸਾਜ਼ਿਸ਼ ਨਾਲ ਜੁੜਿਆ ਹੋਇਆ ਹੈ। ਇਹ ਮੁਕੱਦਮਾ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਸੀ.ਬੀ.ਆਈ. ਦੀ ਟੀਮ ਨੇ ਮਾਨਸਾ ਪਹੁੰਚ ਕੇ ਕੇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅਤੇ ਫਾਈਲ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੀ ਗਈ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਸੀ.ਬੀ.ਆਈ. ਵੱਲੋਂ ਰਿਮਾਂਡ ‘ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
CBI ਵੱਲੋਂ ਪਰਵਿੰਦਰ ਸਿੰਘ ਝੋਟਾ ਮਾਮਲੇ FIR ਦਰਜ
Total Views: 1 ,
Real Estate




















