ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕੇਸ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਨੂੰ ਅੱਜ ਮੁਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਉਸ ਦਾ ਪੰਜ ਦਿਨ ਦਾ ਸੀਬੀਆਈ ਰਿਮਾਂਡ ਮਨਜ਼ੂਰ ਕਰ ਲਿਆ ਹੈ।ਅਦਾਲਤ ਵੱਲੋਂ ਰਿਮਾਂਡ ਮਿਲਣ ਤੋਂ ਬਾਅਦ ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਗਲੇ ਪੰਜ ਦਿਨਾਂ ਦੌਰਾਨ ਮੁਲਜ਼ਮ ਕੋਲੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰੇਗੀ। ਜਾਂਚ ਏਜੰਸੀ ਕਤਲ ਪਿੱਛੇ ਸ਼ਾਮਲ ਸਾਜ਼ਿਸ਼, ਹਥਿਆਰਾਂ ਦੀ ਪ੍ਰਾਪਤੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਸੰਭਾਵੀ ਨੈੱਟਵਰਕ ਸਮੇਤ ਕਈ ਅਹਿਮ ਤੱਥਾਂ ਦੀ ਘੋਖ ਕਰੇਗੀ।
Total Views: 1 ,
Real Estate

















